ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ 28 ਜੂਨ, 2026 ਨੂੰ ਰਾਸ਼ਟਰੀ ਪਲਸ ਪੋਲੀਓ ਟੀਕਾਕਰਨ ਦਿਵਸ ਮੌਕੇ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 93,479 ਬੱਚਿਆਂ ਨੂੰ ਸਫ਼ਲਤਾਪੂਰਵਕ ਕਵਰ ਕੀਤਾ ਗਿਆ।ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਜੂਨ 2026 ਤੋਂ 30 ਜੂਨ 2026 ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ 2,23,754 ਬੱਚਿਆਂ ਨੂੰ ਕਵਰ ਕਰਨ ਦਾ ਵਿਆਪਕ ਟੀਚਾ ਮਿੱਥਿਆ ਹੈ।ਉਨ੍ਹਾਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਵਾਲੀਆਂ ਸਿਹਤ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਮੁਹਿੰਮ ਦੇ ਪਹਿਲੇ ਦਿਨ ਸ਼ਾਨਦਾਰ ਕੰਮ ਕਰਦੇ ਹੋਏ ਸ਼ੁਰੂਆਤੀ 24 ਘੰਟਿਆਂ ਵਿੱਚ ਕੁੱਲ ਟੀਚੇ ਦੀ 41.78 ਫੀਸਦੀ ਕਵਰੇਜ ਦਰ ਪ੍ਰਾਪਤ ਕੀਤੀ। ਸ਼੍ਰੀ ਵਾਲੀਆ ਨੇ ਪੋਲੀਓ ਤੋਂ ਪੂਰੀ ਸੁਰੱਖਿਆ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਟੀਮਾਂ ਹੁਣ ਬਾਕੀ ਰਹਿੰਦੇ ਬੱਚਿਆਂ ਨੂੰ ਟਰੈਕ ਅਤੇ ਕਵਰ ਕਰਨ ਲਈ ਘਰ-ਘਰ ਜਾਣਗੀਆਂ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਯੋਗ ਬੱਚਾ ਪੋਲੀਓ ਬੂੰਦਾਂ ਤੋਂ ਬਿਨਾਂ ਨਾ ਰਹਿ ਜਾਵੇ, 5,41,258 ਘਰਾਂ ਵਿੱਚ ਜਾਣ ਦਾ ਟੀਚਾ ਮਿੱਥਿਆ ਗਿਆ ਹੈ।
Trending
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ
- ਲੁਧਿਆਣਾ ‘ਚ 22 ਜੁਲਾਈ ਨੂੰ ਐਨ.ਆਰ.ਆਈ. ਮਿਲਣੀ ਹੋਵੇਗੀ, ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
- ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਨਾਗਰਿਕਾਂ ਨੂੰ ਕਰਜ਼ਾ ਲੈਣ ਤੋਂ ਪਹਿਲਾਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।


