ਪਾਇਲ, ਖੰਨਾ, ਲੁਧਿਆਣਾ, 22 ਮਾਰਚ:ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਾਇਲ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 56.06 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ।ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਇਲ ਦੇ ਵਾਰਡ ਨੰਬਰ 10 ਵਿੱਚ ਕਰੀਬ 27.33 ਲੱਖ ਰੁਪਏ ਦੀ ਲਾਗਤ ਨਾਲ ਮਨੋਹਰ ਕਰਿਆਨਾ ਸਟੋਰ ਪੰਜਪੀਰ ਵਾਲੀ ਗਲੀ ਤੇ ਇੰਟਰਲਾਕ ਟਾਈਲਾਂ ਲਗਾਉਣ, ਪਾਇਲ ਦੇ ਵਾਰਡ ਨੰਬਰ 2 ਵਿੱਚ ਕਰੀਬ 15.83 ਲੱਖ ਰੁਪਏ ਦੀ ਲਾਗਤ ਨਾਲ ਬਾਜੀਗਰ ਬਸਤੀ ਦੀ ਧਰਮਸ਼ਾਲਾ ਦੀ ਰੇਨੋਵੇਸ਼ਨ ਕਰਨ ਅਤੇ ਪਾਇਲ ਦੇ ਵਾਰਡ ਨੰਬਰ 9 ਵਿੱਚ ਕਰੀਬ 12.90 ਲੱਖ ਰੁਪਏ ਦੀ ਲਾਗਤ ਨਾਲ ਬਰੋਟਾ ਚੌਂਕ ਤੋਂ ਫਿਰਨੀ ਤੱਕ ਸੜਕ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪਾਇਲ ਦੇ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਤੇ ਸ਼ਹਿਰੀ ਵਾਰਡ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕੀਤੀ ਜਾ ਰਹੀ ਹੈ।ਇਸ ਮੌਕੇ ਨਗਰ ਕੌਂਸਲ ਪਾਇਲ ਦੇ ਐਮ.ਸੀ, ਪਿੰਡਾਂ ਦੇ ਸਰਪੰਚ ਤੇ ਪੰਚ, ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


