ਜਲੰਧਰ, 14 ਮਾਰਚ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾ ਕਰਵਾਉਣ।ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਸੇਵਾ ਕੇਂਦਰ, ਬੈਂਕ ਦੀ ਬਰਾਂਚ, ਨਜ਼ਦੀਕੀ ਖਜ਼ਾਨਾ ਦਫ਼ਤਰ ਵਿਖੇ 16 ਮਾਰਚ 2026 ਤੋਂ ਜਮ੍ਹਾ ਕਰਵਾ ਸਕਦੇ ਹਨ ਜਾਂ ਪੰਜਾਬ ਸਰਕਾਰ ਦੀ ਘਰ ਬੈਠੇ ਡੋਰ ਸਟੈੱਪ ਡਲਿਵਰੀ ਰਾਹੀਂ 1076 ‘ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ।ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੈਨਸ਼ਨਰ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਵੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ 2026 ਤੋਂ ਪਹਿਲਾਂ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


