ਮਹਿਕ ਅਰੋੜਾ 3 ਜੂਨ 2025 : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ “No War Zone” ਐਲਾਨਿਆ ਜਾਵੇ ਅਤੇ ਨਾਲ ਹੀ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਲਈ ਸਥਾਈ, ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ।

ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕਥਿਤ ਹਮਲੇ ਦੀ ਸੰਭਾਵਨਾ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਫੌਜ ਦੇ ਇੱਕ ਮੇਜਰ ਜਨਰਲ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨੀ ਹਵਾਈ ਫੌਜ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਖੁਲਾਸੇ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਸਿੱਖ ਭਾਈਚਾਰੇ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ।ਐਮਪੀ ਔਜਲਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿਰਫ਼ ਇੱਕ ਧਾਰਮਿਕ ਸਥਾਨ ਨਹੀਂ ਹੈ, ਸਗੋਂ ਦੁਨੀਆ ਭਰ ਦੇ ਕਰੋੜਾਂ ਸਿੱਖਾਂ ਲਈ ਆਸਥਾ ਦਾ ਕੇਂਦਰ ਹੈ। ਅਜਿਹੇ ਪਵਿੱਤਰ ਸਥਾਨ ਦੀ ਸੁਰੱਖਿਆ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਜਾਂ ਫੌਜੀ ਗਤੀਵਿਧੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਸੰਸਦ ਮੈਂਬਰ ਨੇ ਹੋਰ ਕੀ ਕੁਝ ਕਿਹਾ?”

ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਸ਼ਾਂਤੀ ਦਾ ਪ੍ਰਤੀਕ ਹੈ। ਇਸਦੀ ਸੁਰੱਖਿਆ ਸਿਰਫ਼ ਭਾਰਤ ਦੀ ਹੀ ਨਹੀਂ ਸਗੋਂ ਪੂਰੀ ਦੁਨੀਆ ਦੀ ਜ਼ਿੰਮੇਵਾਰੀ ਹੈ। ਅਸੀਂ ਚਾਹੁੰਦੇ ਹਾਂ ਕਿ ਇਸਨੂੰ ਭਵਿੱਖ ਵਿੱਚ ਕਿਸੇ ਵੀ ਫੌਜੀ ਜਾਂ ਰਾਜਨੀਤਿਕ ਖ਼ਤਰੇ ਤੋਂ ਦੂਰ ਰੱਖਿਆ ਜਾਵੇ।”

Share.

“I’m a Newswriter, “I write about the trending news events happening all over the world.

Leave A Reply