ਜਲੰਧਰ, 5 ਮਈ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਵਿਦਿਆਰਥੀ ਦੀ ਉਮਰ 18 ਤੋਂ 25 ਸਾਲ, ਕੋਈ ਪਰਿਵਾਰਕ ਮੈਂਬਰ ਰੈਗੂਲਰ/ ਪੱਕੀ ਸਰਕਾਰੀ ਸਰਵਿਸ ਨਾ ਕਰਦਾ ਹੋਵੇ ਅਤੇ ਬਿਨੇਕਾਰ ਨੇ ਦਸਵੀਂ/ਬਾਰਵੀਂ/ਆਈ.ਟੀ.ਆਈ./ਪੋਲੀਟੈਕਨਿਕ/ਡਿਪਲੋਮਾ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਕੀਤੀ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ/ਡਿਸਟੈਂਸ ਲਰਨਰਸ ਅਤੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ 12 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਲਈ ਵੈਬਸਾਈਟ pminternship.mca.gov.in ’ਤੇ ਜਾਂ ਹੈਲਪਲਾਈਨ ਨੰਬਰ 1800116090 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਨੇਕਾਰ ਵੱਧ ਤੋਂ ਵੱਧ 3 ਇੰਟਰਨਸ਼ਿਪ ਦੇ ਮੌਕਿਆਂ ਦੇ ਸਨਮੁੱਖ ਅਪਲਾਈ ਕਰ ਸਕਦਾ ਹੈ, ਜਿਸ ਤਹਿਤ ਬਿਨੇਕਾਰ ਨੂੰ 12 ਮਹੀਨਿਆਂ ਲਈ 9000 ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਯੱਕਮੁਸ਼ਤ 6000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਨੀਲਮ ਮਹੇ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਜਲੰਧਰ ਵਿਖੇ 9 ਕੰਪਨੀਆ, ਜਿਨ੍ਹਾਂ ਵਿੱਚ ਇੰਡਸਇੰਡ ਬੈਂਕ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਐਚ.ਡੀ.ਐਫ.ਸੀ. ਐਸੇਟ ਮੈਨੇਜਮੈਂਟ ਕੰਪਨੀ ਲਿਮਟਿਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਸ਼੍ਰੀਰਾਮ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ, ਡਾ. ਲਾਲ ਪੈਥ ਲੈਬਜ਼ ਲਿਮਟਿਡ, ਡਾਬਰ ਇੰਡੀਆ ਲਿਮਟਿਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੇ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਲੈਣ ਲਈ ਅਪੀਲ ਕੀਤੀ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


