ਲੁਧਿਆਣਾ, 07 ਮਈ – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਰਿਸ਼ੀ ਨਗਰ, ਲੁਧਿਆਣਾ ਵੱਲੋਂ ਏ.ਆਈ.ਸੀ.ਟੀ.ਈ. ਅਤੇ ਸਮਾਜਿਕ ਨਿਆਂ ਵਿਭਾਗ ਦੀਆਂ ਸਕਾਲਰਸ਼ਿਪ ਸਕੀਮਾਂ ਦਾ ਪ੍ਰਚਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਦੀ ਅਗਵਾਈ ਹੇਠ ਕਾਲਜ ਸਟਾਫ ਵੱਲੋਂ ਯੋਗ ਵਿਦਿਆਰਥੀਆਂ ਨੂੰ ਲਾਭ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਾਲਜ ਦੀ ਟੀਮ ਜਿਸ ਵਿੱਚ ਸਕਾਲਰਸ਼ਿਪ ਇੰਚਾਰਜ ਨਵਜੀਤ ਕੌਰ, ਜਸਵੀਰ ਸਿੰਘ ਵਰਕਸ਼ਾਪ ਸੁਪਰਡੈਂਟ ਅਤੇ ਰਜਨੀ ਭੱਲਾ ਸ਼ਾਮਲ ਹਨ, ਵੱਲੋਂ ਵੱਖ-ਵੱਖ ਆਸ਼ਰਮਾਂ, ਪਿੰਗਲਵਾੜਾ, ਅਨਾਥ ਆਸ਼ਰਮਾਂ ਅਤੇ ਐਨ ਜੀ ਓਜ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਭਲਾਈ ਕੇਂਦਰਾਂ ਦਾ ਦੌਰਾ ਕੀਤਾ ਗਿਆ। ਵਿਦਿਆਰਥਣਾਂ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਪੋਸਟ ਮੈਟ੍ਰਿਕ ਐਸ.ਸੀ. ਸਕੀਮ, ਪ੍ਰਗਤੀ ਸਕੀਮ, ਸਕਸ਼ਮ ਸਕੀਮ ਅਤੇ ਸਵਾਨਾਥ ਸਕੀਮ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਜਾਂਬਲਾ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ ਯੋਗ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫ਼ੀ ਜਾਂ ₹50,000 ਸਾਲਾਨਾ ਤੱਕ ਦੀ ਵਿੱਤੀ ਸਹਾਇਤਾ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਅਨਾਥ, ਦਿਵਿਆਂਗ, ਲੜਕੀਆਂ ਅਤੇ ਵੰਚਿਤ ਵਰਗ ਦੇ ਬੱਚਿਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦਾ ਦਾਖ਼ਲਾ ਵਧਾਉਣਾ ਹੈ। ਵਧੇਰੇ ਜਾਣਕਾਰੀ ਲਈ ਵਿਦਿਆਰਥੀ www.scholarships.gov.in ‘ਤੇ ਜਾ ਸਕਦੇ ਹਨ ਜਾਂ ਕਾਲਜ ਦੇ ਸਕਾਲਰਸ਼ਿਪ ਇੰਚਾਰਜ ਨਵਜੀਤ ਕੌਰ ਨਾਲ ਮੋਬਾਇਲ ਨੰਬਰ 94646-86332 ‘ਤੇ ਸੰਪਰਕ ਕਰ ਸਕਦੇ ਹਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


