ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ।ਮੁਲਾਜ਼ਮਾਂ ਨੇ ਹੜਤਾਲ ਦੌਰਾਨ ਦਰਜ ਪੁਲਿਸ ਕੇਸ ਵਾਲੀ ਮਾਨਵਸ਼ਕਤੀ, ਜੇਲ੍ਹ ਵਿੱਚ ਬੰਦ ਮੈਨਪਾਵਰ ਤੇ ਕਰਮਚਾਰੀਆਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਨ ਵਰਗੇ ਮਾਮਲੇ ਵਿਚਾਰੇ। ਯੂਨੀਅਨ ਨੇ ਮੰਗ ਰੱਖੀ ਕਿ ਜਦੋਂ ਇਹ ਮਾਨਵਸ਼ਕਤੀ ਜੇਲ੍ਹ ਤੋਂ ਰਿਹਾਅ ਹੋ ਜਾਵੇ, ਤਾਂ ਉਸ ਨੂੰ ਮੁੜ ਡਿਊਟੀ ’ਤੇ ਲਗਾਇਆ ਜਾਵੇ।ਆਗੂਆਂ ਨੇ ਚੇਅਰਮੈਨ ਜੁਨੇਜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਇਸ ਮਹੀਨੇ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਤਨਖ਼ਾਹ ਅਤੇ ਪੈਨਸ਼ਨ ਦੀ ਸਮੱਸਿਆ ਨੂੰ ਹੱਲ ਕਰਦਿਆਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ।ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਯੂਨੀਅਨ ਹੋਈ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਢੰਗ ਨਾਲ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਅਤੇ ਯੂਨੀਅਨ ਦਰਮਿਆਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਅਜਿਹੇ ਮਸਲਿਆਂ ਨੂੰ ਸੁਲਝਾਉਣ ਵਿੱਚ ਆਸਾਨੀ ਹੋਵੇਗੀ। ਇਸ ਮੌਕੇ ਪੀਆਰਟੀਸੀ ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐਮ. ਪ੍ਰਸ਼ਾਸਨ ਮਨਿੰਦਰਪਾਲ ਸਿੰਘ ਸਿੱਧੂ ਤੋਂ ਇਲਾਵਾ ਜੱਥੇਬੰਦੀ ਦੇ ਸੀਨੀਅਰ ਆਗੂ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ


