ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪੰਜਾਬ ਭਰ ਵਿੱਚ 22 ਜਨਵਰੀ ਤੋਂ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਕੱਲ੍ਹ ਤੋਂ ਅੱਠ ਥਾਵਾਂ ਤੇ ਪਾਇਲਟ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ।ਮੋਹਾਲੀ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 274 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਾਮਨ ਸਰਵਿਸ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਡਿਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਘੜੂਆਂ ਅਤੇ ਡੇਰਾਬੱਸੀ ਸਿਹਤ ਬਲਾਕਾਂ ਵਿੱਚ ਕੱਲ੍ਹ ਤੋਂ 8 ਥਾਵਾਂ ’ਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਹੋਰ ਸਥਾਨਾਂ ਤੱਕ ਲਿਜਾਈ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਪ੍ਰਸ਼ਾਸਨਿਕ ਪੱਖੋਂ ਅਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈਲਪਮੈਂਟ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰਾਂ ਵਿੱਚ ਤਾਇਨਾਤ ਸਾਰੇ ਡਿਪਟੀ ਮੈਡੀਕਲ ਕਮਿਸ਼ਨਰ ਨੋਡਲ ਅਫ਼ਸਰ ਹੋਣਗੇ।ਉਨ੍ਹਾਂ ਨੇ ਹਦਾਇਤ ਦਿੱਤੀ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਹੋਵੇ ਅਤੇ ਲਾਭਪਾਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਇਤਿਹਾਸਕ ਯੋਜਨਾ ਦਾ ਲਾਭ ਲੈ ਸਕਣ।ਇਸ ਮੌਕੇ ਏ ਡੀ ਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਵੜਿੰਗ ਅਤੇ ਅਸਿਸਟੈਂਟ ਸਿਵਲ ਸਰਜਨ ਡਾ. ਮਨਜਿੰਦਰ ਕੌਰ ਵੀ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


