ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸੁਵਿਧਾ ਦੀ ਸ਼ੁਰੂਆਤ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਦਾ ਲਾਭ ਪੰਜਾਬ ਦੇ ਹਰ ਨਾਗਰਿਕ ਨੂੰ ਮਿਲੇਗਾ। ਹੁਣ ਲੋਕਾਂ ਨੂੰ ਇਲਾਜ ਲਈ ਨਾ ਤਾਂ ਕਰਜ਼ਾ ਲੈਣਾ ਪਵੇਗਾ ਅਤੇ ਨਾ ਹੀ ਆਪਣੀ ਜ਼ਮੀਨ ਜਾਂ ਜਾਇਦਾਦ ਵੇਚਣੀ ਪਵੇਗੀ।
ਦੱਖਣੀ ਵਿਧਾਨ ਸਭਾ ਹਲਕੇ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਹੈਲਥ ਕਾਰਡ ਦੀ ਸੁਵਿਧਾ ਸ਼ੁਰੂ ਕਰਨ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਇਹ ਗੱਲਾਂ ਕਹੀਆਂ।
ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਸੂਬੇ ਦੀਆਂ ਸਰਕਾਰੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਨਾਲ ਡਿੱਗ ਚੁੱਕੀਆਂ ਸਨ। ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਸੀ ਅਤੇ ਮਰੀਜ਼ਾਂ ਨੂੰ ਟੈਸਟਾਂ ਅਤੇ ਇਲਾਜ ਲਈ ਨਿੱਜੀ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਸੀ। ਕਈ ਲੋਕ ਇਲਾਜ ਦੇ ਅਭਾਵ ਕਾਰਨ ਆਪਣੀ ਜਾਨ ਵੀ ਗੁਆ ਬੈਠੇ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟਾਂ ਅਤੇ ਦਵਾਈਆਂ ਦੀ ਸੁਵਿਧਾ ਦਿੱਤੀ। ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਗਈ ਅਤੇ ਹੁਣ ਸਰਕਾਰ ਨੇ ਹੈਲਥ ਕਾਰਡ ਰਾਹੀਂ ਸਰਕਾਰੀ ਅਤੇ ਨਿੱਜੀ ਦੋਹਾਂ ਕਿਸਮਾਂ ਦੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਹੈ।
ਪੰਜਾਬ ਦੇਸ਼ ਦਾ ਇਕੋ ਇਕ ਰਾਜ ਬਣ ਗਿਆ ਹੈ, ਜਿੱਥੇ ਬਿਨਾਂ ਕਿਸੇ ਭੇਦਭਾਵ ਦੇ ਹਰ ਨਾਗਰਿਕ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਦਾ ਹੱਕਦਾਰ ਹੋਵੇਗਾ।
ਛੀਨਾ ਨੇ ਕਿਹਾ ਕਿ ਇਹ ਯੋਜਨਾ ਉਹਨਾਂ ਰਿਵਾਇਤੀ ਪਾਰਟੀਆਂ ਨੂੰ ਕਰਾਰਾ ਜਵਾਬ ਹੈ ਜੋ ਆਮ ਆਦਮੀ ਪਾਰਟੀ ਦੇ ਚੋਣੀ ਵਾਅਦਿਆਂ ’ਤੇ ਤੰਜ਼ ਕਰਦੀਆਂ ਸਨ ਅਤੇ ਪੁੱਛਦੀਆਂ ਸਨ ਕਿ ਇਨ੍ਹਾਂ ਗਾਰੰਟੀਆਂ ਲਈ ਪੈਸਾ ਕਿੱਥੋਂ ਆਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ਼ ਹੋਵੇ ਤਾਂ ਕਿਸੇ ਵੀ ਨੇਕ ਕੰਮ ਵਿੱਚ ਕੋਈ ਰੁਕਾਵਟ ਨਹੀਂ ਆ ਸਕਦੀ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


