ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ**-ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਸ਼ੁੱਭ ਆਰੰਭ**- ਕਿਹਾ! ਇਸ ਪ੍ਰੋਜੈਕਟ ਤਹਿਤ ਕਰੀਬ 84 ਲੱਖ ਰੁਪਏ ਕੀਤੇ ਜਾਣਗੇ ਖਰਚ*ਲੁਧਿਆਣਾ, 10 ਦਸੰਬਰ (000) – ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ ‘ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3000 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 10 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 1 ਮਹੀਨੇ ਦਾ ਸਮਾਂ ਲੱਗੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ।ਵਿਧਾਇਕ ਰਜਿੰਦਰਪਾਲ ਕੌਰ ਛਿੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੇ ਕੰਮਾਂ ਲਈ ਅੱਗੇ ਰਹੀ ਹੈ ਅਤੇ ਸਮਰਪਿਤ ਭਾਵ ਨਾਲ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।ਇਸ ਮੋੱਕੇ, ਮਹਤਾਬ ਬੰਟੀ, ਸੰਗਠਨ ਇੰਚਾਰਜ ਹਲਕਾ ਸਾਊਥ ਪਰਮਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਬਲਾਕ ਪ੍ਰਧਾਨ ਸ਼ਿਵ ਦਰਸ਼ਨ ਸਿੰਘ, ਮੰਜੀਤ ਅਤੇ ਅਜੇ ਸ਼ੁਕਲਾ. ਰਾਮਬਖ਼ਸ ਨਿਸ਼ਾਦ, ਰਾਮੂ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


