ਚੰਡੀਗੜ੍ਹ, 26 ਅਕਤੂਬਰ 2025- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 261 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


