ਚੰਡੀਗੜ੍ਹ 29 ਜਨਵਰੀ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ ‘ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ।ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱਜੀ ਕੰਮਾਂ ਦੇ ਸਬੰਧ ਵਿੱਚ ਚੰਡੀਗੜ੍ਹ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਇਸ ਲਈ ਜਦੋਂ ਪੰਜਾਬ ਦੇ ਨਿਵਾਸੀਆਂ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਨੂੰ ਵੀ ਇਸਦੇ ਅਧਿਕਾਰ ਖੇਤਰ ਵਿੱਚ ਖੁਦ-ਬ-ਖੁਦ ਸ਼ਾਮਲ ਕਰਨਾ ਪੂਰੀ ਤਰ੍ਹਾਂ ਤਰਕਸੰਗਤ ਅਤੇ ਵਿਹਾਰਕ ਹੋਵੇਗਾ।ਉਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਸਬੰਧਤ ਨਿਯਮਾਂ/ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਲਈ ਸਬੰਧਤ ਅਧਿਕਾਰੀਆਂ ਨੂੰ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਉਣ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


