ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ (ਐਫ.ਸੀ.ਟੀ.) ਦੀ ਪਹਿਲ ’ਤੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਅਟਾਰੀ ਬਾਜ਼ਾਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਸਥਾਨਕ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕਰਨਾ ਸੀ।ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੇ ਮੁੱਦੇ ਤੇ ਮੰਗਾਂ ਰੱਖੀਆਂ। ਇਸ ਮੌਕੇ ਅਮਿਤ ਢੱਲ ਅਤੇ ਅਟਾਰੀ ਬਾਜ਼ਾਰ ਦੇ ਵੱਖ-ਵੱਖ ਪ੍ਰਧਾਨਾਂ ਵੱਲੋਂ ਪ੍ਰਸ਼ਾਸਨਿਕ ਨਾਲ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ।ਚੇਅਰਮੈਨ ਇੰਦਰਵੰਸ਼ ਚੱਢਾ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਸੁਣਵਾਈ ਕਰਨਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਬਲਾਕ ਪ੍ਰਧਾਨ ਭਾਰਤ ਭੂਸ਼ਣ, ਪੁਨੀਤ ਵਢੇਰਾ ਅਤੇ ਜਲੰਧਰ ਪੱਛਮੀ ਕਮਿਸ਼ਨ ਦੇ ਚੇਅਰਮੈਨ ਨਰਿੰਦਰ ਸਿੰਘ ਸਮੇਤ ਕਮਿਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


