ਚੰਡੀਗੜ੍ਹ 26 ਅਪ੍ਰੈਲ 2026: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਦਯੋਗਪਤੀ ਰਾਜਿੰਦਰ ਗੁਪਤਾ ਦੇ ਘਰ ਬਾਹਰ ‘ਗੱਦਾਰ’ ਲਿਖਣ ਦੀ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮਜੀਠੀਆ ਨੇ ਇਸ ਕਾਰਵਾਈ ਲਈ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਮਜੀਠੀਆ ਨੇ ਕਿਹਾ ਕਿ ਰਾਜਿੰਦਰ ਗੁਪਤਾ ਸਿਰਫ਼ ਪੰਜਾਬ ਦੇ ਹੀ ਨਹੀਂ, ਸਗੋਂ ਦੇਸ਼ ਦੇ ਮੰਨੇ-ਪ੍ਰਮੰਨੇ ਉਦਯੋਗਪਤੀ ਹਨ। ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਉਨ੍ਹਾਂ ਦੇ ਉਦਯੋਗਾਂ ਨਾਲ ਚੱਲਦੀ ਹੈ। ਕੋਵਿਡ ਵਰਗੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਵੱਲੋਂ ਨਿਭਾਈ ਗਈ ਨਿਰਸਵਾਰਥ ਸੇਵਾ ਨੂੰ ਪੰਜਾਬ ਕਦੇ ਨਹੀਂ ਭੁੱਲ ਸਕਦਾ। ਅਜਿਹੀ ਇੱਜ਼ਤਦਾਰ ਸ਼ਖ਼ਸੀਅਤ ਨੂੰ ‘ਗੱਦਾਰ’ ਕਹਿਣਾ ਪੰਜਾਬੀ ਸੰਸਕਾਰਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ।ਮਜੀਠੀਆ ਨੇ ਰਾਜਨੀਤੀ ਵਿੱਚ ਸੱਭਿਆਚਾਰ ਦੀ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤੋਂ ਕਈ ਆਗੂ ‘ਆਪ’ ਵਿੱਚ ਗਏ ਹਨ, ਪਰ ਕਿਸੇ ਵੀ ਪਾਰਟੀ ਨੇ ਉਨ੍ਹਾਂ ਦੇ ਘਰਾਂ ਬਾਹਰ ਅਜਿਹੀਆਂ ਹਰਕਤਾਂ ਨਹੀਂ ਕੀਤੀਆਂ। ਉਨ੍ਹਾਂ ਸਵਾਲ ਕੀਤਾ, “ਜਦੋਂ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ਤੁਹਾਡੇ ਨਾਲ ਜੁੜੇ ਸਨ, ਕੀ ਕਾਂਗਰਸ ਨੇ ਉਨ੍ਹਾਂ ਦੇ ਘਰ ‘ਤੇ ‘ਗੱਦਾਰ’ ਲਿਖਿਆ ਸੀ?”ਉਨ੍ਹਾਂ ਕਿਹਾ ਕਿ ਇਹ ਨਵੀਂ ਗੰਦੀ ਪਰੰਪਰਾ ਦਿੱਲੀ ਦੀ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਹੈ, ਜੋ ਵਿਰੋਧ ਨੂੰ ਬਰਦਾਸ਼ਤ ਕਰਨ ਦੀ ਥਾਂ ਡਰਾਉਣ ਅਤੇ ਬਦਨਾਮ ਕਰਨ ਦਾ ਰਸਤਾ ਚੁਣ ਰਹੀ ਹੈ। ਉਨ੍ਹਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਰਾਜਨੀਤੀ ਨਹੀਂ, ਸਗੋਂ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


