ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ 2026: ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ‘ਤੇ ਕੀਤੀ ਗਈ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਰੰਧਾਵਾ ਨੇ ਜਾਖੜ ਨੂੰ ਸਿਰਫ਼ ਮੌਕਾਪ੍ਰਸਤ ਹੀ ਨਹੀਂ, ਸਗੋਂ ਪਾਰਟੀ ਨਾਲ ਗੱਦਾਰੀ ਕਰਨ ਵਾਲਾ ਆਗੂ ਦੱਸਿਆ।ਬੀਤੇ ਦਿਨੀਂ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਏ ਜਾ ਰਹੇ ਰੌਲੇ ‘ਤੇ ਸਵਾਲ ਚੁੱਕੇ ਸਨ। ਜਾਖੜ ਨੇ ਕਿਹਾ ਸੀ ਕਿ, “ਸੰਸਦ ਵਿੱਚ ਉਹੀ ਲੋਕ ਰੌਲਾ ਪਾ ਰਹੇ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਨਸਰਾਂ ਦਾ ਹੌਸਲਾ ਵਧਾਇਆ ਸੀ।” ਜਾਖੜ ਦੇ ਇਸ ਬਿਆਨ ‘ਤੇ ਭੜਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸੁਨੀਲ ਜਾਖੜ ਨੇ ਉਸ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਸ ਨੇ ਉਨ੍ਹਾਂ ਨੂੰ ਮਾਣ-ਸਨਮਾਨ ਅਤੇ ਵੱਡੇ ਅਹੁਦੇ ਦਿੱਤੇ। ਰੰਧਾਵਾ ਨੇ ਕਿਹਾ ਕਿ ਮੌਕਾਪ੍ਰਸਤੀ ਦਾ ਅਸਲ ਨਾਮ ਹੀ ‘ਗੱਦਾਰੀ’ ਹੈ ਅਤੇ ਜਾਖੜ ਨੇ ਸਿਆਸੀ ਫਾਇਦੇ ਲਈ ਆਪਣੀ ਪੁਰਾਣੀ ਸੰਸਥਾ ‘ਤੇ ਸਵਾਲ ਚੁੱਕ ਕੇ ਆਪਣੀ ਅਸਲੀਅਤ ਦਿਖਾ ਦਿੱਤੀ ਹੈ। ਰੰਧਾਵਾ ਨੇ ਜਾਖੜ ਨੂੰ ਗੱਦਾਰੀ ਕਰਨ ਵਿੱਚ ‘ਮਾਹਿਰ’ ਦੱਸਦਿਆਂ ਕਿਹਾ ਕਿ ਅਜਿਹੇ ਆਗੂਆਂ ਨੂੰ ਨੈਤਿਕਤਾ ਦੀਆਂ ਗੱਲਾਂ ਸ਼ੋਭਦੀਆਂ ਨਹੀਂ ਹਨ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


