ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾਲੁਧਿਆਣਾ, 23 ਦਸੰਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਮੁਕਤ ਲੁਧਿਆਣਾ ਅਭਿਆਨ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਚੈਕਿੰਗ ਦੌਰਾਨ ਭੀਖ ਮੰਗ ਰਹੇ 31 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 31 ਬੱਚਿਆਂ ਵਿੱਚੋਂ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਜਿਨ੍ਹਾਂ ਵਿੱਚ ਇੰਦਰਾ ਕਲੋਨੀ, ਨੇੜੇ ਬੱਸ ਸਟੈਂਡ ਦੇ 5 ਬੱਚਿਆਂ ਨੂੰ ਸਕੂਲ ਆਫ ਐਮੀਨੈਂਸ, ਮਾਡਲ ਟਾਊਨ, ਲੁਧਿਆਣਾ ਜਦਕਿ 6 ਬੱਚਿਆਂ ਨੂੰ ਨੇੜੇ ਬਿਜਲੀ ਘਰ, ਗਿਆਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਦਾਖਲ ਕਰਵਾਇਆ ਗਿਆ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਡਿੰਪਲ ਮਦਾਨ ਵੱਲੋ ਦੱਸਿਆ ਗਿਆ ਕਿ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋ ਸਕੂਲੀ ਵਰਦੀਆਂ, ਕਿਤਾਬਾਂ, ਮਿਡ ਡੇ ਮੀਲ, ਵਜੀਫਾ ਆਦਿ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਬੱਚਿਆਂ ਦਾ ਸਕੂਲਾਂ ਵਿੱਚ ਦਾਖਲਾ ਕਰਵਾਉਂਦੇ ਦੱਸਿਆ ਕਿ ਜੋ ਬੱਚੇ ਸਪਾਨਸ਼ਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਉਹਨਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।ਇਸ ਮੌਕੇ ਹਰਮਿੰਦਰ ਸਿੰਘ, ਮਨਜੋਤ ਸਿੰਘ, ਰੀਤੂ ਸੂਦ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


