ਜਲੰਧਰ, 21 ਫਰਵਰੀ : ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 23 ਫਰਵਰੀ ਨੂੰ ਐਸ.ਡੀ.ਐਚ.ਨਕੋਦਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵਡੇਰੀ ਉਮਰ ਵਿੱਚ ਹੋਣ ਵਾਲੀਆਂ ਸਮੱਸਿਆਵਾਂ, ਜਿਵੇਂ ਅੱਖਾਂ ਦਾ ਮੋਤੀਆ, ਜੋੜਾਂ ਦੇ ਦਰਦ ਤੇ ਹੋਰ ਸਰੀਰਿਕ ਬਿਮਾਰੀਆਂ ਦੀ ਜਾਂਚ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ 2 ਮਾਰਚ ਨੂੰ ਸੀ.ਐਚ.ਸੀ. ਕਰਤਾਰਪੁਰ, 9 ਮਾਰਚ ਨੂੰ ਐਸ.ਡੀ.ਐਚ. ਫਿਲੌਰ ਅਤੇ 16 ਮਾਰਚ ਨੂੰ ਪੀ.ਐਚ.ਸੀ.ਜੰਡਿਆਲਾ ਵਿਖੇ ਕੈਂਪ ਲਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਅੱਖਾਂ ਦੀ ਜਾਂਚ ਦੌਰਾਨ ਜਿਹੜੇ ਮਰੀਜ਼ ਸਰਜਰੀ ਦੀ ਲੋੜ ਵਾਲੇ ਪਾਏ ਗਏ, ਉਨ੍ਹਾਂ ਦੇ ਆਪ੍ਰੇਸ਼ਨ ਸਿਹਤ ਵਿਭਾਗ ਵੱਲੋਂ ਮੁਫ਼ਤ ਕਰਵਾਏ ਜਾਣਗੇ।
ਸ਼੍ਰੀ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨਯੋਗ, ਸਿਹਤਮੰਦ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਬਜ਼ੁਰਗਾਂ ਨੂੰ ਇਨ੍ਹਾਂ ਸਿਹਤ ਜਾਂਚ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਆਪਣੇ ਘਰਾਂ ਅਤੇ ਆਸ-ਪਾਸ ਰਹਿੰਦੇ ਬਜ਼ੁਰਗਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੈ ਕੇ ਪਹੁੰਚਣ ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਣ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


