ਲੁਧਿਆਣਾ, 29 ਅਪ੍ਰੈਲ:ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ) ਖੰਨਾ ਸਵਾਤੀ ਟਿਵਾਣਾ ਨੇ ਬੁੱਧਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕਰਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਸਪੱਸ਼ਟ ਨਿਰਦੇਸ ਦਿੱਤੇ ਕਿ ਖੰਨਾ ਅਨਾਜ ਮੰਡੀ ਤੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ।ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਸਵਾਤੀ ਟਿਵਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਖਰੀਦ, ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਸਲ ਦੀ ਜਲਦੀ ਚੁਕਾਈ ਲਈ ਪ੍ਰਬੰਧਾਂ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ।ਐਸ.ਡੀ.ਐਮ ਸਵਾਤੀ ਟਿਵਾਣਾ ਨੇ ਸਪੱਸ਼ਟ ਕੀਤਾ ਕਿ ਲਿਫਟਿੰਗ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਉਨ੍ਹਾਂ ਨੂੰ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਯੋਜਨਾਬੱਧ ਅਤੇ ਕੁਸ਼ਲ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਹਰੇਕ ਦਾਣੇ ਦੀ ਖਰੀਦ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਮੁਸ਼ਕਲ ਰਹਿਤ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗਾ।ਉਪ ਮੰਡਲ ਮੈਜਿਸਟ੍ਰੇਟ ਖੰਨਾ ਸਵਾਤੀ ਟਿਵਾਣਾ ਅਨਾਜ ਮੰਡੀ ਖੰਨਾ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਨਾਜ ਮੰਡੀ ਖੰਨਾ ਵਿੱਚ ਲਿਫਟਿੰਗ (ਅਨਾਜ ਉਠਾਉਣ) ਦੀ ਜੋ ਥੋੜ੍ਹੀ ਦੇਰੀ ਹੋ ਰਹੀ ਹੈ, ਉਹ ਕੋਈ ਵੱਡੀ ਗੰਭੀਰ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦਾ ਸਮਾਂ ਘੱਟ ਹੋ ਗਿਆ ਜਿਸ ਨਾਲ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਵੱਧ ਗਈ ਹੈ, ਇਸ ਕਰਕੇ ਕੁਝ ਸਮੱਸਿਆ ਆਈ ਹੈ। ਉੱਪਰੋਂ ਗਰਮੀ ਵੱਧ ਗਈ ਹੈ, ਜਿਸ ਨਾਲ ਮਜ਼ਦੂਰ ਵੀ ਜ਼ਿਆਦਾ ਥੱਕ ਰਹੇ ਨੇ, ਇਹ ਵੀ ਇੱਕ ਕਾਰਨ ਬਣ ਰਿਹਾ ਹੈ।ਸਵਾਤੀ ਟਿਵਾਣਾ ਇਹ ਵੀ ਦੱਸਿਆ ਕਿ ਅਨਾਜ ਮੰਡੀ ਖੰਨਾ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਹੋਣ ਕਰਕੇ ਅਨਾਜ ਮੰਡੀ ਖੰਨਾ ਵਿੱਚ ਸਿਰਫ ਆਪਣੀ ਮੰਡੀ ਦਾ ਅਨਾਜ ਨਹੀਂ, ਸਗੋਂ ਜ਼ਿਲ੍ਹੇ ਦੀਆਂ ਹੋਰ ਮੰਡੀਆਂ ਦਾ ਅਨਾਜ ਵੀ ਇੱਥੇ ਆ ਰਿਹਾ ਹੈ। ਇਸ ਕਰਕੇ ਟਰੱਕਾਂ ਨੂੰ ਆਉਣ-ਜਾਣ ਵਿੱਚ ਵਕਤ ਲੱਗ ਰਿਹਾ ਹੈ, ਤੇ ਉਹ ਜਿੰਨੀ ਛੇਤੀ ਖਾਲੀ ਹੋ ਕੇ ਵਾਪਸ ਆਉਣੇ ਚਾਹੀਦੇ ਨੇ, ਉਨੀ ਛੇਤੀ ਨਹੀਂ ਆ ਰਹੇ। ਇਸ ਹਾਲਾਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਟਰਾਂਸਪੋਰਟ ਦੀ ਵੰਡ ਕਰ ਦਿੱਤੀ ਹੈ। ਜਿਨ੍ਹਾਂ ਦੇ ਟਰਾਂਸਪੋਰਟ ਦੇ ਠੇਕੇ 8 ਕਿਲੋਮੀਟਰ ਤੋਂ ਘੱਟ ਨੇ, ਉਹਨਾਂ ਨੂੰ ਸਾਰੀਆਂ ਖਰੀਦ ਏਜੰਸੀਆਂ ਲਈ ਟਰੱਕ ਦੇ ਦਿੱਤੇ ਗਏ ਹਨ ਅਤੇ ਜਿਨ੍ਹਾਂ ਦੇ ਠੇਕੇ 8 ਕਿਲੋਮੀਟਰ ਤੋਂ ਵੱਧ ਨੇ, ਉਨ੍ਹਾਂ ਲਈ ਵੀ ਕਰੀਬ 20 ਵੱਡੇ ਟਰੱਕ ਵੇਅਰਹਾਊਸ (ਮੁੱਖ ਪ੍ਰੋਕਿਊਰਮੈਂਟ ਏਜੰਸੀ) ਨੂੰ ਅਲਾਟ ਕੀਤੇ ਗਏ ਹਨ।ਉਹਨਾਂ ਇਹ ਵੀ ਦੱਸਿਆ ਕਿ ਅੱਜ ਤੱਕ ਕਰੀਬ ਪਿਛਲੇ 10 ਦਿਨਾਂ ਵਿੱਚ 75 ਪ੍ਰਤੀਸ਼ਤ ਲਿਫਟਿੰਗ ਹੋ ਚੁੱਕੀ ਹੈ, ਜੋ ਕਿ ਇੱਕ ਵਧੀਆ ਅੰਕੜਾ ਹੈ। ਬਾਕੀ ਕਿਸੇ ਵੀ ਚੀਜ਼ ਵਿੱਚ ਕੋਈ ਘਾਟ ਨਹੀਂ ਹੈ ਜਿਵੇਂ ਕਿ ਬਾਰਦਾਨਾ ਵੀ ਸਾਡੇ ਕੋਲ ਪੂਰਾ ਸੀ ਅਤੇ ਆੜ੍ਹਤੀਆਂ ਨੇ ਵੀ ਬਾਰਦਾਨਾ ਉਪਲਬਧ ਹੋਣ ਕਰਕੇ ਤੁਰੰਤ ਅਨਾਜ ਭਰ ਦਿੱਤਾ ਹੈ। ਇਸ ਲਈ ਹੁਣ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਕੇ ਲਿਫਟਿੰਗ ਕਰਵਾਈ ਜਾਵੇਗੀ।
Trending
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
- ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਪੀਆ
- ਜਿਲ੍ਹਾ ਕਚਿਹਰੀਆਂ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

