ਅੰਮ੍ਰਿਤਸਰ, 2 ਜੂਨ 2025- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ।ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


