ਅੰਮ੍ਰਿਤਸਰ, 3 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


