ਲੁਧਿਆਣਾ, 7 ਜੂਨ:ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਨਿਰਦੇਸ਼ਾਂ ‘ਤੇ ਐਤਵਾਰ ਨੂੰ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੁਆਰਾ ਸਾਰੇ ਵਿਧਾਨ ਸਭਾ ਹਲਕਿਆਂ ਦੇ 2,927 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਪ੍ਰੀ-ਐਸ.ਆਈ.ਆਰ ਵੋਟਰ ਮੈਪਿੰਗ ਅਧੀਨ ਬਾਕੀ ਵੋਟਰਾਂ ਦੀ ਮੈਪਿੰਗ ਦੀ ਪ੍ਰਗਤੀ ਨੂੰ ਤੇਜ਼ ਕੀਤਾ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਨੇ ਬੀ.ਐਲ.ਓਜ਼ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ‘ਤੇ ਨਿਰੀਖਣ ਕੀਤਾ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਵੋਟਰ ਮੈਪਿੰਗ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਾਜਵਾ ਨਗਰ ਨੇੜੇ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿਖੇ ਲੁਧਿਆਣਾ ਸੈਂਟਰਲ ਅਧੀਨ ਬੂਥ ਨੰਬਰ 2, 3 ਅਤੇ 4 ਦਾ ਦੌਰਾ ਕੀਤਾ। ਲੁਧਿਆਣਾ ਪੱਛਮੀ ਅਧੀਨ ਬੂਥ ਨੰਬਰ 52, 53, 54, 55 ਅਤੇ 56 ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 5, ਕਾਲਜ ਰੋਡ, ਸਿਵਲ ਲਾਈਨਜ਼ ਵਿਧਾਨ ਸਭਾ ਚੋਣ ਹਲਕਾ 65-ਲੁਧਿਆਣਾ ਉੱਤਰੀ ਦੇ ਬੂਥ ਨੰਬਰ 132,133,134,135 ਅਤੇ 136 ਸਰਕਾਰੀ ਹਾਈ ਸਕੂਲ ਕੁੰਦਨਪੁਰੀ ਵਿਖੇ ਦੌਰਾ ਕੀਤਾ ਗਿਆ। ਇਨ੍ਹਾਂ ਬੂਥਾਂ ‘ਤੇ ਸਾਰੇ ਬੀ.ਐਲ.ਓ ਮੌਜੂਦ ਪਾਏ ਗਏ।ਪੂਨਮ ਸਿੰਘ ਨੇ ਬੀ.ਐਲ.ਓਜ਼ ਨੂੰ ਵੋਟਰ ਮੈਪਿੰਗ ਦੇ ਯਤਨਾਂ ਨੂੰ ਵਧਾਉਣ ਅਤੇ ਵੋਟਰਾਂ ਤੱਕ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਮੈਪਿੰਗ ਨਾ ਕੀਤੇ ਗਏ ਵੋਟਰਾਂ ਦੀ ਸੂਚੀ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਅਤੇ ਸਥਾਨਕ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ ਬੀ.ਐਲ.ਏ ਅਤੇ ਸਥਾਨਕ ਕੌਂਸਲਰ ਵੀ ਮੌਜੂਦ ਸਨ।ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏਜ਼ ਅਤੇ ਕੌਂਸਲਰਾਂ ਨੂੰ ਬੀ.ਐਲ.ਓਜ਼ ਦੀ ਸਹਾਇਤਾ ਕਰਨ ਅਤੇ ਗੈਰ-ਮੈਪ ਕੀਤੇ ਵੋਟਰਾਂ ਦੀ ਮੈਪਿੰਗ ਵਿੱਚ ਮਦਦ ਕਰਨ ਲਈ ਵੀ ਕਿਹਾ ਗਿਆ।
Trending
- ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ 27 ਵਿਦਿਆਰਥੀ ਟੀਮਾਂ ਨੇ ਸਮਾਜਿਕ ਪ੍ਰਭਾਵ ਵਾਲੇ ਪ੍ਰੋਜੈਕਟ ਪੇਸ਼ ਕੀਤੇ
- A Special Initiative by the Punjab Government to Connect the Younger Generation with the Ideology of Guru Ravidas Ji
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ


