*ਲੁਧਿਆਣਾ, 26 ਅਗਸਤ 2026:* ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ ਅੱਜ ਪ੍ਰਿੰਸੀਪਲ *ਸ੍ਰੀ ਮਨੋਜ ਕੁਮਾਰ ਜਾਂਬਲਾ* ਜੀ ਦੀ ਯੋਗ ਅਗਵਾਈ ਹੇਠ *ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ (SMIPL)* ਅਤੇ *ਵੈਲਿਊ ਲਾਈਫ ਫਾਊਂਡੇਸ਼ਨ (VLF)* ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ।

ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਡਰਾਈਵਿੰਗ ਪ੍ਰਤੀ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ *300 ਤੋਂ ਵੱਧ ਵਿਦਿਆਰਥੀਆਂ* ਨੇ ਉਤਸ਼ਾਹ ਨਾਲ ਭਾਗ ਲਿਆ।

SMIPL ਅਤੇ VLF ਦੇ ਮਾਹਿਰਾਂ ਵੱਲੋਂ ਟ੍ਰੈਫਿਕ ਨਿਯਮਾਂ, ਹੈਲਮੇਟ ਦੀ ਮਹੱਤਤਾ, ਸੁਰੱਖਿਅਤ ਰਾਈਡਿੰਗ ਤਕਨੀਕਾਂ ਅਤੇ ਐਮਰਜੈਂਸੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ *ਪ੍ਰੈਕਟੀਕਲ ਪ੍ਰਦਰਸ਼ਨ ਅਤੇ ਸੁਰੱਖਿਅਤ ਰਾਈਡਿੰਗ ਗਤੀਵਿਧੀਆਂ* ਰਾਹੀਂ ਹੱਥੀਂ ਸਿਖਲਾਈ ਵੀ ਦਿੱਤੀ ਗਈ।

ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ ਸੜਕ ਸੁਰੱਖਿਆ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਅਜਿਹੇ ਪ੍ਰੋਗਰਾਮ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਸਹਿਯੋਗ ਦੇਣ ਤੇ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਅਤੇ ਵੈਲਿਊ ਲਾਈਫ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਾਈਡਿੰਗ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲਿਆ।

ਅੰਤ ਵਿੱਚ ਪ੍ਰਿੰਸੀਪਲ ਸਾਹਿਬ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੋਆਰਡੀਨੇਸ਼ਨ ਟੀਮ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।

Share.
Leave A Reply