ਖੰਨਾ, ਲੁਧਿਆਣਾ,13 ਜਨਵਰੀ: ਖੁਸ਼ੀਆਂ ਅਤੇ ਖੇੜੇ ਵੰਡਦਾ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਲੋਹੜੀ ਦਾ ਤਿਉਹਾਰ ਖੰਨਾ ਪੁਲਿਸ ਵੱਲੋਂ ਦਫਤਰ ਸੀਨੀਅਰ ਪੁਲਸ ਕਪਤਾਨ ਖੰਨਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਲੋਹੜੀ ਬਾਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਮਠਿਆਈਆਂ, ਮੂੰਗਫਲੀ ਵੰਡੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਹ ਲੋਹੜੀ ਦੇ ਸ਼ੁਭ ਮੌਕੇ ‘ਤੇ ਅੱਗ ਬਾਲਣ ਵਿੱਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਉਨ੍ਹਾਂ ਨੂੰ ਇਸ ਪਵਿੱਤਰ ਮੌਕੇ ‘ਤੇ ਵਧਾਈ ਵੀ ਦਿੱਤੀ। ਉਨ੍ਹਾਂ ਆਪਣੇ ਬੱਚਿਆਂ ਦੀ ਪਹਿਲੀ ਲੋਹੜੀ ਮਨਾਉਣ ਵਾਲੇ ਪਰਿਵਾਰਾਂ ਨੂੰ ਲੋਹੜੀ ਵੀ ਵੰਡੀ ਅਤੇ ਵਧਾਈ ਦਿੱਤੀ।ਲੋਹੜੀ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਖੰਨਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸ਼ਹਿਰ ਵਿਚ ਚੱਪੇ ਚੱਪੇ ‘ਤੇ ਪੁਲਸ ਤਾਇਨਾਤ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਦਫਤਰ ਸੀਨੀਅਰ ਪੁਲਿਸ ਕਪਤਾਨ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਐਸ.ਪੀ ਨੇ ਕਿਹਾ ਕਿ ਧੀਆਂ-ਪੁੱਤਰਾਂ ਵਿਚ ਕੋਈ ਫਰਕ ਨਹੀਂ ਹੈ, ਇਸ ਲਈ ਹੁਣ ਧੀਆਂ ਲਈ ਵੀ ਲੋਹੜੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਹੈ।ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜਦੋਂ ਇਕ ਕੁੜੀ ਪੜ੍ਹਾਈ ਕਰਦੀ ਹੈ ਤਾਂ ਦੋ ਪਰਿਵਾਰਾਂ ਨੂੰ ਫਾਇਦਾ ਮਿਲਦਾ ਹੈ। ਇਸ ਮੌਕੇ ਉਨ੍ਹਾਂ ਨੇ ਬੱਚੀਆਂ ਦੇ ਮਾਤਾ-ਪਿਤਾ ਨੂੰ ਬੱਚੀ ਦੇ ਜਨਮ ਅਤੇ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚੀਆਂ ਦਾ ਚੰਗੀ ਤਰਾਂ ਪਾਲਣ-ਪੋਸ਼ਣ ਕਰਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ.(ਹੈਡਕੁਆਰਟਰ) ਹਰਪਿੰਦਰ ਕੌਰ ਗਿੱਲ, ਐਸ.ਪੀ ਪ੍ਰਸ਼ੋਤਮ ਸਿੰਘ ਬੱਲ, ਐਸ.ਪੀ (ਆਈ) ਪਵਨਜੀਤ, ਡੀ.ਐਸ.ਪੀ (ਡੀ) ਮੋਹਿਤ ਕੁਮਾਰ, ਡੀ.ਐਸ.ਪੀ (ਐਨ.ਡੀ.ਪੀ.ਐਸ) ਕਰਮਜੀਤ ਸਿੰਘ ਗਰੇਵਾਲ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਸਮਰਾਲਾ ਤਰਲੋਚਨ ਸਿੰਘ, ਡੀ.ਐਸ.ਪੀ ਪਾਇਲ ਜਸਵਿੰਦਰ ਸਿੰਘ, ਡੀ.ਐਸ.ਪੀ ਪਵਨ ਕੁਮਾਰ, ਡੀ.ਐਸ.ਪੀ ਕਰਮਵੀਰ ਸਿੰਘ, ਸਮੂਹ ਐਸ.ਐਚ.ਓਜ਼ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤੇ ਮੁਲਾਜਮ ਹਾਜ਼ਰ ਸਨ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


