ਲੁਧਿਆਣਾ, 21 ਅਕਤੂਬਰ:ਪੰਜਾਬ ਸਰਕਾਰ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਦਾ ਆਯੋਜਨ ਕਰੇਗੀ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਥਾਨਕ ਵਿਸ਼ਵਕਰਮਾ ਭਵਨ, ਮਿਲਰਗੰਜ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਣਗੇ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜੀਨੀਅਰਿੰਗ, ਆਰਕੀਟੈਕਚਰ ਅਤੇ ਤਕਨਾਲੋਜੀ ਦੇ ਸੰਸਥਾਪਕ ਹਨ। ਉਨ੍ਹਾਂ ਦੱਸਿਆ ਕਿ ਭਵਨ ਵਿੱਚ ਲੋਕਾਂ ਨੂੰ ਮੱਥਾ ਟੇਕਣ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


