ਅੰਮ੍ਰਿਤਸਰ: ਪੰਜਾਬ ਵਿੱਚ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਮੌਕੇ ਹੋਈਆਂ ਧਾਂਦਲੀਆਂ ਦੀ ਉਸ ਵਕਤ ਸੀਮਾ ਹੀ ਪਾਰ ਹੋ ਗਈ ਜਦ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਚੇਲਿਆਂ ਨੇ ਧੱਕੇਸ਼ਾਹੀ ਉਪਰੰਤ ਸਿੱਖਾਂ ਦੀ ਮਾਣ ਮਰਿਆਦਾ ਨੂੰ ਭਾਰੀ ਠੇਸ ਪਹੁੰਚਾਈ, ਜਦ ਸਿੱਖਾਂ ਦੀਆਂ ਪੱਗਾਂ ਉਤਾਰ ਦਿੱਤੀਆਂ ਤੇ ਗੰਦੀਆਂ ਗਾਲਾਂ ਕੱਢੀਆਂ। ਇਸ ਦੀ ਕਵਰਿੰਗ ਕਰਨ ਮੌਕੇ ਮੀਡੀਆ ਵਿੱਚ ਹਲਕਾ ਵਿਧਾਇਕ ਨੇ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਤੇ ਕਿਹਾ ਕਿ ਪੱਗਾਂ ਵਿੱਚ ਕਿਹੜੇ ਕਿੱਲ ਲੱਗੇ ਹੁੰਦੇ ਹਨ ਇਹ ਲੱਥਦੀਆਂ ਵੀ ਰਹਿੰਦੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੂੰ ਮਿਲ ਕੇ ਲਿਖਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਦਸਤਾਰ ਦੀ ਬੇਹੁਰਮਤੀ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਗੁਰਦੀਪ ਸਿੰਘ ਰੰਧਾਵਾ ਵਿਰੁੱਧ ਸਿੱਖ ਪ੍ਰੰਪਰਾ ਤੇ ਮਰਿਯਾਦਾ ਅਨੁਸਾਰ ਤੁਰੰਤ ਢੁੱਕਵੀਂ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਤੇ ਊਦੈਵੀਰ ਰੰਧਾਵਾ ਵੀ ਨਾਲ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


