ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਗਏ ਸਵਿਧਾਨ ਮੁਤਾਬਕ ਚੱਲੇਗਾ ਨਾ ਕਿ ਭਾਜਪਾ ਦੇ ਵਿਧਾਨ ਮੁਤਾਬਕ। ਆਪਣੇ ਬਮਿਆਲ ਦੌਰੇ ਦੌਰਾਨ ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਖਿਲਾਫ ਕੀਤੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅੱਜ ਅਸੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਗਏ ਸਵਿਧਾਨ ਅਨੁਸਾਰ ਹੀ ਸੰਵਿਧਾਨਿਕ ਅਤੇ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਹਾਂ ਉਹਨਾਂ ਦੇਸ਼ ਵਾਸੀਆਂ ਨੂੰ ਭਾਰਤ ਦੇ ਸੰਵਿਧਾਨ ਤੇ ਡੱਟ ਕਿ ਪਹਿਰਾ ਦੇਣ ਲਈ ਆਖਿਆ ਤਾਂ ਕਿ ਭਾਜਪਾ ਜਾਂ ਉਸਦੇ ਸਹਿਯੋਗੀ ਦਲ ਭਾਰਤ ਦੇ ਸੰਵਿਧਾਨ ਨਾਲ ਕੋਈ ਛੇੜਛਾੜ ਨਾ ਕਰ ਸੱਕਣ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Trending
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ
- ਏ.ਡੀ.ਸੀ ਜਸ਼ਨਪ੍ਰੀਤ ਕੌਰ ਗਿੱਲ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
- ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਜਾਰੀ, 22,67,911 ਵੋਟਰ ਦਰਜ
- ਲੁਧਿਆਣਾ ਨੂੰ ਹਰਾ-ਭਰਾ ਬਣਾਉਣ ਲਈ ਵੀ.ਐਸ.ਐਸ.ਐਲ. ਦੇ ਨਿਰੰਤਰ ਉਪਰਾਲੇ ਜਾਰੀ
- ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਮੈਦਾਨ ‘ਚ ਉਤਰੇ
- ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਕੀਤਾ ਖੰਨਾ ਸਿਵਲ ਹਸਪਤਾਲ ਦਾ ਦੌਰਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੇਂਦਰੀ ਤੇ ਬੋਰਸਟਲ ਜੇਲ੍ਹ ਦਾ ਕੀਤਾ ਨਿਰੀਖਣ


