ਬਠਿੰਡਾ, 13 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਪਿੰਡ ਢੇਲਵਾਂ ਵਿਖੇ ਸ੍ਰੀ ਆਖੰਡਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ ਕੀਤਾ। ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਖੇਡਾਂ ਆਦਿ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਬਨਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਮੇਂ ਦਾ ਹਾਣੀ ਬਣਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਪਿੰਡ ਢੇਲਵਾਂ ਵਿਖੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਕਲੀਨਿਕ ਸ਼ੁਰੂ ਹੋ ਚੁੱਕਾ ਹੈ ਅਤੇ ਓਪਨ ਜਿੰਮ ਵੀ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ ਵੀ ਪਿੰਡ ਦੇ ਵਿਕਾਸ ਲਈ ਸਮੇਂ-ਸਮੇਂ ਤੇ ਹੋਰ ਵੀ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਹੋਰ ਵੀ ਮੋਹਤਬਰ ਆਦਿ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


