ਲੁਧਿਆਣਾ, 23 ਸਤੰਬਰ – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 23-09-2026 ਨੂੰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਬੋਂਦਲੀ, ਬਲਾਕ ਸਮਰਾਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਕੰਪਨੀ ਤੋਂ ਰਾਸ਼ਿਦ, ਵੇਰਕਾ ਕੈਟਲ ਫੀਡ ਪਲਾਂਟ ਖੰਨਾ ਤੋਂ ਬਚਿੱਤਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ ਅਤੇ ਮਿਸ ਅੰਕਿਤ ਕਪੂਰ ਵੱਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਅਤੇ ਵੱਖ-ਵੱਖ ਸਕੀਮਾਂ, ਪਸ਼ੂਆਂ ਦੀਆਂ ਬਿਮਾਰੀਆਂ, ਸੰਤੁਲਿਤ ਖੁਰਾਕ, ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਡੇਅਰੀ ਕਰਜ਼ਾ ਕੇਸਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਕੈਂਪ ਦੌਰਾਨ ਪਿੰਡ ਦੇ ਮੈਂਬਰ ਪੰਚਾਇਤ ਵੱਲੋਂ ਵੀ ਕੈਂਪ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕੈਂਪ ਵਿੱਚ ਸ਼ਾਮਲ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਜਾਣਕਾਰੀ, ਸਹੂਲਤਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।

Share.
Leave A Reply