ਖੰਨਾ, 31 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਖੰਨਾ ਦੇ ਵਾਰਡ ਨੰਬਰ 7 ਵਿੱਚ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਊ ਨਰੋਤਮ ਨਗਰ ਵਿਖੇ ਕੁੱਲ 25.94 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਦੌਰਾਨ 18.94 ਲੱਖ ਰੁਪਏ ਦੀ ਲਾਗਤ ਨਾਲ ਪ੍ਰਵੇਸ਼ ਨਗਰ ਅਤੇ ਨਿਊ ਨਰੋਤਮ ਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਦਕਿ 7 ਲੱਖ ਰੁਪਏ ਦੀ ਲਾਗਤ ਨਾਲ ਟੈਂਕੀ ਵਾਲੇ ਪਾਰਕ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਗਏ। ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਹੋਵੇਗਾ।

ਇਸ ਮੌਕੇ ਵਾਰਡ ਵਾਸੀਆਂ ਨੇ ਖੁਦ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੰਨਾ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜਿਨ੍ਹਾਂ ਕਾਰਜਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਉਨ੍ਹਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸ਼ਹਿਰ ਦੇ ਹਰ ਵਾਰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਲੋਕਾਂ ਦੀਆਂ ਲੋੜਾਂ ਅਨੁਸਾਰ ਸੜਕਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖੰਨਾ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਮੀਤ ਪ੍ਰਧਾਨ ਕਰਮਜੀਤ ਸਿਫਤੀ, ਈ.ਓ. ਚਰਨਜੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ਇਸ ਮੌਕੇ ਵਰਿੰਦਰ ਅਗਰਵਾਲ, ਧਰਮਵੀਰ ਜੈਨ, ਰਮੇਸ਼ ਜੈਨ, ਮਾਤਾ ਜੀ ਸਰਦਾਰ ਫੀਡ, ਡਾ. ਰਮੇਸ਼ (ਚੇਅਰਮੈਨ), ਵਰਮਾ ਜੀ, ਮੁਸਲਿਮ ਭਾਈਚਾਰੇ ਅਤੇ ਜੈਨ ਭਾਈਚਾਰੇ ਦੇ ਨੁਮਾਇੰਦੇ, ਕੁਲਵਿੰਦਰ ਸਿੰਘ, ਰਣਧੀਰ ਸਿੰਘ, ਓਮ ਪ੍ਰਕਾਸ਼ ਚੌਧਰੀ, ਕੁਲਵਿੰਦਰ ਸਿੰਘ ਮਾਨ, ਜਸਬੀਰ ਸਿੰਘ, ਹਰਦੇਵ ਸਿੰਘ, ਬੂਟਾ ਚੱਕੀ ਵਾਲਾ, ਦਮਨ ਮਹਿਰਾ, ਸਵਿਤਾ ਜੈਨ, ਮੰਗੂ ਰਾਮ, ਰਮਜ਼ਾਨ ਚੇਅਰਮੈਨ, ਸਲਮਾਨ, ਨਤੀਮ ਅਹਿਮਦ, ਐਡਵੋਕੇਟ ਸੁੱਖੀ, ਭੁੱਟਾ ਚੱਕੀ ਵਾਲਾ, ਰਾਜਸਥਾਨੀ ਕਾਲੋਨੀ ਤੋਂ ਮੈਂਬਰ ਸਾਹਿਬਾਨ, ਧਾਮੀ ਟਰੇਡਰਜ਼, ਬਾਲਾਜੀ ਟਰੇਡਰਜ਼, ਹਰਪ੍ਰੀਤ ਸਿੰਘ ਹੈਪੀ ਅਤੇ ਹਰੀਰਾਮ ਜੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Share.
Leave A Reply