ਲੁਧਿਆਣਾ, 11 ਫਰਵਰੀ:ਪੰਜਾਬ ਮਿਡ-ਡੇਅ ਮੀਲ ਸੋਸਾਇਟੀ ਵੱਲੋਂ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਪੀ.ਏ.ਯੂ ਲੁਧਿਆਣਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਦੀ ਮੁੱਖ ਅਧਿਆਪਕ ਸੁਮਨਪ੍ਰੀਤ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਲਗਭਗ 30 ਕੁੱਕਾਂ ਨੇ ਹਿੱਸਾ ਲਿਆ।ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਵਰਕਸ਼ਾਪ ਦੌਰਾਨ ਪੀ.ਏ.ਯੂ ਤੋਂ ਡੀਨ ਕਿਰਨ ਬੈਂਸ ਅਤੇ ਡਾ. ਮੋਨਿਕਾ ਵਰਮਾ ਨੇ ਕੁੱਕਾਂ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਭੋਜਨ ਤਿਆਰ ਕਰਨ ਅਤੇ ਪਰੋਸਦੇ ਸਮੇਂ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਮਿਡ-ਡੇਅ ਮੀਲ ਵਰਕਰਾਂ ਨੂੰ ਕਾਂਜੀ (ਖਮੀਰੇ ਹੋਏ ਚੌਲਾਂ ਦਾ ਪਾਣੀ/ਗਰੂਏਲ) ਤਿਆਰ ਕਰਨ ਬਾਰੇ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਕਾਂਜੀ ਪੀਣ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਮਿਡ-ਡੇਅ ਮੀਲ ਇੰਚਾਰਜ ਦਵਿੰਦਰ ਕੌਰ ਅਤੇ ਬਲਾਕ ਪੱਧਰੀ ਮਿਡ-ਡੇਅ ਮੀਲ ਇੰਚਾਰਜ ਜਗਜੀਤ ਸਿੰਘ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


