ਲੁਧਿਆਣਾ, 24 ਫਰਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਣੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਇਹ ਫੈਸਲਾ ਲਿਆ ਗਿਆ ਹੈ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਗੈਰ ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਐਫੀਲੀਏਟਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀ ਹਦਾਇਤ ਕੀਤੀ ਗਈ ਹੈ ਕਿ ਉਹ ਜਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੇ ਦਫਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਨੋਟਿਸ ਦੀ ਪਾਲਣਾ ਹਿੱਤ ਮਿਤੀ 03-03-2026 ਦਿਨ ਮੰਗਲਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਹਿਤ ਮੁਹੱਈਆ ਕਰਵਾਉਣ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਵੱਟਸਐਪ ਗਰੁੱਪ ਵਿੱਚ ਜਾਣਕਾਰੀ ਸਾਂਝੀ ਕਰਨ ਉਪਰੰਤ ਵੀ ਹਾਲੇ ਤੱਕ ਕਿਸੇ ਕਲੱਬ ਦੀ ਫਾਈਲ ਪ੍ਰਾਪਤ ਨਹੀਂ ਹੋਈ। ਵਧੇਰੇ ਜਾਣਕਾਰੀ ਲਈ ਇਸ ਮੋਬਾਈਲ ਨੰਬਰ 98554-01443 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਵਿਭਾਗ ਕੋਲ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ। ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਭਾਗ ਨਾਲ 978 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਜ਼ਿਆਦਾਤਰ ਕਲੱਬਾਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


