ਅੰਮ੍ਰਿਤਸਰ: 7 ਫਰਵਰੀ 2026- ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਵਿਖੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2026-27 ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਰਵਨੀਤ ਬਿੱਟੂ ਨੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 2009-2014 ਦੌਰਾਨ ਪੰਜਾਬ ਲਈ ਰੇਲਵੇ ਬਜਟ ਸਿਰਫ਼ 225 ਕਰੋੜ ਰੁਪਏ ਸੀ, ਜੋ ਹੁਣ ਵਧ ਕੇ 5,677 ਕਰੋੜ ਰੁਪਏ ਹੋ ਗਿਆ ਹੈ। ਫਿਰੋਜ਼ਪੁਰ-ਤਰਨ ਤਾਰਨ ਰੇਲ ਟਰੈਕ ਅਤੇ ਹਰੀਕੇ ਪੁਲ ਵਰਗੇ ਪ੍ਰੋਜੈਕਟਾਂ ਲਈ ਫੰਡ ਜਾਰੀ ਹੋ ਚੁੱਕੇ ਹਨ ਅਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਦੇਸ਼ ਭਰ ਵਿੱਚ ਪਬਲਿਕ ਕੈਪੈਕਸ (CapEx) ਨੂੰ ਵਧਾ ਕੇ 12.2 ਲੱਖ ਕਰੋੜ ਰੁਪਏ ਕੀਤਾ ਗਿਆ ਹੈ, ਜਿਸ ਦਾ ਵੱਡਾ ਲਾਭ ਪੰਜਾਬ ਨੂੰ ਮਿਲੇਗਾ।ਕਿਸਾਨਾਂ ਦੇ ਖ਼ਦਸ਼ਿਆਂ ਨੂੰ ਦੂਰ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ MSP (ਘੱਟੋ-ਘੱਟ ਸਮਰਥਨ ਮੁੱਲ) ‘ਤੇ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁਮਰਾਹ ਕਰਕੇ ਸਿਆਸੀ ਰੋਟੀਆਂ ਸੇਕ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਕਿਸਾਨਾਂ ਦੀ ਹਰ ਫ਼ਸਲ MSP ‘ਤੇ ਖਰੀਦੀ ਜਾ ਰਹੀ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


