ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ‘ਤੇ ਹਾਰਦਿਕ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਰੌਸ਼ਨੀ, ਖੁਸ਼ਹਾਲੀ, ਸੱਚਾਈ ਦੀ ਜਿੱਤ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਬੁਰਾਈ ‘ਤੇ ਜਿੱਤ ਹਾਸਲ ਕਰਕੇ 14 ਸਾਲਾਂ ਬਾਅਦ ਅਯੋਧਿਆ ਵਾਪਸ ਆਏ ਸਨ

ਉਨ੍ਹਾ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਮੰਤਰੀ ਸ੍ਰੀ ਭਗਤ ਨੇ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ, ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਤਰੀਕੇ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

Share.

“I’m a Newswriter, “I write about the trending news events happening all over the world.

Leave A Reply