ਜਗਰਾਉਂ,23 ਮਈ ( )- ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜਦੋਂ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੇ ਪਿੰਡ ਰਸੂਲਪੁਰ (ਢਾਹਾ) ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਵਾਉਣ ਲਈ ਪੁੱਜੇ, ਤਾਂ ਮਾਸਟਰ ਰਣਜੀਤ ਸਿੰਘ ਨੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਡੇ ਪਿੰਡ ਦੇ ਨੌਜੁਆਨਾਂ ਨੂੰ ਚਿੱਟੇ ਵਾਲਿਆਂ ਦੇ ਨਾਲ ਨਾਲ ਰਾਵਾਂ ਵਾਲੀ ਨਕਲੀ ਸ਼ਰਾਬ ਦੇ ਸਮੱਗਲਰਾਂ ਨੇ ਵੀ ਆਪਣੇ ਕਲਾਵੇ ਵਿੱਚ ਲੈ ਲਿਆ ਹੈ ਅਤੇ ਨੌਜੁਆਨਾਂ ਨੂੰ ਬਚਾਉਣ ਦੀ ਬਹੁਤ ਲੋੜ ਹੈ। ਪ੍ਰੋਗਰਾਮ ਦੌਰਾਨ ਮੌਜੂਦ ਪੁਲਿਸ ਥਾਣਾ ਸਦਰ ਦੇ ਐਸ.ਐਚ.ਓ.ਸੁਰਜੀਤ ਸਿੰਘ ਨੇ ਮੌਕੇ ਤੇ ਹੀ ਮਾਈਕ ਸੰਭਾਲਦਿਆਂ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਚਿੱਟੇ ਦੇ ਤਸ਼ਕਰਾਂ ਅਤੇ ਸ਼ਰਾਬ ਸਮੱਗਲਰਾਂ ਬਾਰੇ ਇੱਕ ਵਾਰ ਦੱਸ ਦਿਓ, ਦੋ ਦਿਨ ‘ਚ ਟੰਗ ਦਿਆਂਗੇ ਤੇ ਪਰਚਾ ਦਿਆਂਗੇ ਠੋਕ ਕੇ। ਉਹਨਾਂ ਆਖਿਆ ਕਿ ਸਾਡੇ ਪੰਜਾਬ ਦੀ ਜੁਆਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ। ਉਹਨਾਂ ਹੋਰ ਆਖਿਆ ਕਿ ਜਿਹੜੇ ਵੀ ਨੌਜੁਆਨ ਨਸ਼ੇ ਤੋਂ ਪ੍ਰਭਾਵਿਤ ਨੇ ਉਹਨਾਂ ਦਾ ਇਲਾਜ਼ ਕਰਵਾਇਆ ਜਾਵੇਗਾ ਅਤੇ ਜਿਹੜੇ ਚਿੱਟਾ ਵੇਚਦੇ ਹਨ, ਉਹਨਾਂ ਵਿਰੁੱਧ ਸਖਤ ਕਾਰਵਾਈ ਕਰਾਂਗੇ, ਬੱਸ…ਇੱਕ ਵਾਰ ਲੋਕ ਸਾਨੂੰ ਉਹਨਾਂ ਦੇ ਨਾਮ ਦੱਸ ਦੇਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


