ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾਇਰੈਕਟਰ ਡਾ. ਗੁਲਜਾਰ ਸਿੰਘ ਅਤੇ ਕੀਟ ਵਿਗਿਆਨੀ ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਯੁਵਰਾਜ ਸਿੰਘ ਅਤੇ ਪ੍ਰਿੰਸੀਪਲ ਸਾਇੰਸਟਿਸਟ ਪੀ.ਏ. ਯੂ. ਲੁਧਿਆਣਾ ਡਾ. ਮਨਿੰਦਰ ਸਿੰਘ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੰਨਾ, ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਬਾਅਦ ਚੌਥੀ ਅਜਿਹੀ ਨਕਦੀ ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ, ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।

ਟ੍ਰੇਨਿੰਗ ਅਫ਼ਸਰ ਜਲੰਧਰ ਡਾ. ਪ੍ਰਵੀਨ ਕੁਮਾਰੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਅਧਾਰਿਤ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
ਖੇਤੀ ਵਿਸਥਾਰ ਅਫ਼ਸਰ ਭੋਗਪੁਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਹਾਰ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਮੂੰਗੀ ਅਤੇ ਮਾਂਹ ਦੀ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸੁਖਦੀਪ ਸਿੰਘ ਸੀ ਸੀ ਡੀ ੳ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ

Share.

“I’m a Newswriter, “I write about the trending news events happening all over the world.

Leave A Reply