ਲੁਧਿਆਣਾ, 23 ਮਾਰਚ – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਨੂੰ ਮੁੜ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਕਦਮਾਂ ਦੀ ਪਾਲਣਾ, ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।ਉਨ੍ਹਾਂ ਇਹ ਵੀ ਯਾਦ ਦੁਆਇਆ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਸੋਚ ਦੀ ਕਦਰ ਕਰਨ ਲਈ ਸਖਤ ਯਤਨ ਕਰਨੇ ਚਾਹੀਦੇ ਹਨ।ਇਸ ਦਿਨ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਦੇ ਮੋਢਿਆ ‘ਤੇ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਸਮਾਜ, ਪ੍ਰਸ਼ਾਸਨ ਅਤੇ ਰਾਸ਼ਟਰ ਹਮੇਸ਼ਾਂ ਉਨ੍ਹਾਂ ਸ਼ਹੀਦਾਂ ਦੇ ਸ਼ੁਕਰਗੁਜ਼ਾਰ ਰਹਿਣਗੇ ਜਿਨ੍ਹਾਂ ਭਗਤੀ ਦੀ ਭਾਵਨਾ ਨਾਲ ਆਪਣੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਸੇਵਾ ਕੀਤੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


