ਦਾਖਾ/ਲੁਧਿਆਣਾ, 15 ਅਪ੍ਰੈਲ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਅਧੀਨ ਪਿੰਡ ਚਚਰਾੜੀ ਅਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਣਕ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।ਇਸ ਮੌਕੇ ਚੇਅਰਮੈਨ ਗਿੱਲ ਦੇ ਨਾਲ ਏ.ਐਫ.ਐਸ.ਓ. ਬੇਅੰਤ ਸਿੰਘ, ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ, ਪਿੰਡ ਚਚਰਾੜੀ ਦੇ ਸਰਪੰਚ ਅਤੇ ਆੜਤੀਏ ਵੀ ਮੌਜੂਦ ਸਨ।ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

Share.

“I’m a Newswriter, “I write about the trending news events happening all over the world.

Leave A Reply