ਲੁਧਿਆਣਾ, 12 ਅਪ੍ਰੈਲ:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵ੍ਰਿੰਦਾਵਣ ਵਿੱਚ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਐਤਵਾਰ ਨੂੰ ਲੁਧਿਆਣਾ ਵਿੱਚ ਮੁਲਾਕਾਤ ਕੀਤੀ।ਸੰਜੀਵ ਅਰੋੜਾ ਨੇ ਇਸ ਬਹੁਤ ਹੀ ਔਖੇ ਸਮੇਂ ਦੌਰਾਨ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾਂ ਕਰਨ ਲਈ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਵੱਖਰੇ ਤੌਰ ‘ਤੇ ਮੀਨੂ ਬਾਂਸਲ ਅਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦਾ ਦੌਰਾ ਕੀਤਾ।ਮੰਤਰੀ ਸੰਜੀਵ ਅਰੋੜਾ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਦੇ ਦੁੱਖ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਪਿਆਰੇ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦੇ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਵਜੋਂ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਲਈ ਆਏ ਹਨ। ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕਰਦਿਆਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਲੋਕ ਕਿਸੇ ਵੀ ਕੀਮਤ ‘ਤੇ ਬਚਣੇ ਨਹੀਂ ਚਾਹੀਦੇ।ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਇਨਸਾਫ਼ ਜਲਦੀ ਮਿਲੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਖੁਦ ਦੋਵਾਂ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਮਦਦ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਨੂੰ ਇਕੱਲੇ ਨਹੀਂ ਛੱਡਿਆ ਜਾਵੇਗਾ।ਵਿਧਾਇਕ ਕੁਲਵੰਤ ਸਿੰਘ ਸਿੱਧੂ ਜੋ ਦੌਰੇ ਦੌਰਾਨ ਮੌਜੂਦ ਸਨ, ਨੇ ਮੰਤਰੀ ਸੰਜੀਵ ਅਰੋੜਾ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ ‘ਤੇ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦੇਰ ਰਾਤ ਪਹੁੰਚਣ ਦੀ ਉਮੀਦ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


