ਖੰਨਾ, ਲੁਧਿਆਣਾ, 21 ਮਾਰਚ:ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ “ਈਦ-ਉਲ-ਫ਼ਿਤਰ” ਦੇ ਤਿਉਹਾਰ ਦੇ ਮੌਕੇ ‘ਤੇ ਪਿੰਡ ਲਿਬੜਾ ਅਤੇ ਖੰਨਾ ਦੀਆਂ ਜਾਮਾ ਮਸਜਿਦਾਂ ਵਿੱਚ ਹੋਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ “ਈਦ-ਉਲ-ਫ਼ਿਤਰ” ਦਾ ਤਿਉਹਾਰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸੌਂਦ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ।ਅੰਤ ਵਿੱਚ ਉਨ੍ਹਾਂ ਫਿਰ ਪੰਜਾਬ ਦੇ ਸਮੁੱਚੇ ਨਿਵਾਸੀਆਂ ਨੂੰ ਇਸ ਪਵਿੱਤਰ ਮੁਕੱਦਸ ਦਿਨ ‘ਤੇ ਈਦ ਦੀ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਤੋਂ ਪਹਿਲਾਂ “ਈਦ-ਉਲ-ਫ਼ਿਤਰ” ਦੇ ਤਿਉਹਾਰ ਦੇ ਮੌਕੇ ‘ਤੇ ਪਿੰਡ ਲਿਬੜਾ ਅਤੇ ਖੰਨਾ ਦੀਆਂ ਜਾਮਾ ਮਸਜਿਦਾਂ ਵਿੱਚ ਹੋਏ ਸਮਾਗਮਾਂ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਸ਼ਾਮਲ ਹੋਣ ਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਅਮਾਮ ਵਲੋਂ ਸਵਾਗਤ ਅਤੇ ਸਨਮਾਨ ਵੀ ਕੀਤਾ ਗਿਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


