ਲੁਧਿਆਣਾ, 19 ਫਰਵਰੀ – ਬੁਨਿਆਦੀ ਸਹੂਲਤਾਂ ਹਲਕਾ ਉੱਤਰੀ ਦੇ ਵਸਨੀਕਾਂ ਦਾ ਸੰਵਿਧਾਨਕ ਹੱਕ ਹੈ, ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਸਰਕਾਰ ਦਾ ਕੋਈ ਅਹਿਸਾਨ ਨਹੀਂ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਚੌਧਰੀ ਮਦਨ ਲਾਲ ਬੱਗਾ ਨੇ ‘ਵਿਧਾਇਕ ਆਪ ਦੇ ਦੁਆਰ’ ਅਭਿਆਨ ਤਹਿਤ ਵਾਰਡ ਨੰਬਰ 93 ’ਚ ਬੀਤੇ ਕੱਲ੍ਹ ਸਥਾਨਕ ਵਸਨੀਕਾਂ ਦੇ ਰੂ-ਬ-ਰੂ ਹੁੰਦਿਆਂ ਕੀਤਾ।ਲੋਕ ਮਿਲਣੀ ਦੌਰਾਨ ਸਥਾਨਕ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਬੱਗਾ ਨੇ ਸੜਕ ਦਾ ਉਦਘਾਟਨ ਕਰਕੇ ਤੁਰੰਤ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਵਿਧਾਇਕ ਬੱਗਾ ਨੇ ਵਿਧਾਨ ਸਭਾ ਹਲਕਾ ਉੱਤਰੀ ‘ਚ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ’ਤੇ ਚਰਚਾ ਕਰਦਿਆਂ ਕਿਹਾ ਕਿ ਵਿਕਾਸ ਪੱਖੋਂ ਪੱਛੜਿਆ ਹਲਕਾ ਮੁੜ ਪਟੜੀ ’ਤੇ ਪਰਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਸਾਰੇ ਵਾਰਡਾਂ ਅਤੇ ਮੁੱਖ ਸੜਕਾਂ ਦੀ ਉਸਾਰੀ ਦਾ ਕੰਮ ਜਾਰੀ ਹੈ ਅਤੇ ਸੀਵਰੇਜ ਤੇ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਵੱਖ-ਵੱਖ ਵਾਰਡਾਂ ਵਿੱਚ ਲਟਕਦੀਆਂ ਤਾਰਾਂ ਦੇ ਜਾਲ ਉਤਾਰੇ ਜਾ ਰਹੇ ਹਨ ਉੱਥੇ ਪਾਰਕਾਂ ਦਾ ਕਾਇਆਕਲਪ ਵੀ ਕੀਤਾ ਜਾ ਰਿਹਾ ਹੈ, ਮੰਗ ਅਨੁਸਾਰ ਸਟਰੀਟ ਲਾਈਟਾਂ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ, ਮਿਆਰੀ ਸਿੱਖਿਆ ਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਦਸਮੇਸ਼ ਸਿੰਘ, ਮਹਿਲਾ ਆਗੂ ਰੀਤੂ ਮਲਹੌਤਰਾ, ਨੌਜਵਾਨ ਆਗੂ ਧਰੁਵ, ਐਕਸੀਅਨ ਸੰਜੀਵ ਸ਼ਰਮਾ, ਐਸ.ਡੀ.ਓ ਗੁਰਪ੍ਰੀਤ ਸਿੰਘ, ਪੁਲਿਸ ਚੌਕੀ ਇੰਚਾਰਜ ਸੁਖਮਿੰਦਰ ਸਿੰਘ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


