ਲੁਧਿਆਣਾ, 30 ਜਨਵਰੀ:ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਉਨ੍ਹਾ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਕੁਲਦੀਪ ਬਾਵਾ ਅਤੇ ਹੋਰ ਵੱਖ-ਵੱਖ ਅਧਿਕਾਰੀ ਵੀ ਮੌਜੂਦ ਸਨ।ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਸੰਜੋਏ ਗਏ ਸੁਪਨਿਆਂ ਦੀ ਪੂਰਤੀ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


