ਪਿੰਡ ਸਲੋਰਾ ਵਿਖੇ ਸਥਿਤ ਅੰਬੂਜਾ ਮਨੋਵਿਕਾਸ ਕੇਂਦਰ ਵਿੱਚ ਆਯੋਜਿਤ ਸਾਲਾਨਾ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਰੋਹ ਵਿੱਚ ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਬੱਚਿਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਨੋਵਿਕਾਸ ਕੇਂਦਰਾਂ ਦੀ ਭੂਮਿਕਾ ਨੂੰ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸੰਸਥਾਵਾਂ ਸਮਾਜ ਦੇ ਉਹਨਾਂ ਬੱਚਿਆਂ ਲਈ ਆਸ ਦੀ ਕਿਰਨ ਬਣਦੀਆਂ ਹਨ ਜੋ ਵਿਸ਼ੇਸ਼ ਸਹਾਇਤਾ ਅਤੇ ਪ੍ਰੇਰਣਾ ਦੀ ਲੋੜ ਰੱਖਦੇ ਹਨ। ਉਨ੍ਹਾਂ ਬੱਚਿਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਸੁਪਨੇ ਪੂਰੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵੀ ਬੱਚਿਆਂ ਨਾਲ ਆਪਣੇ ਜੀਵਨ ਦੇ ਅਨੁਭਵ ਸਾਂਝੇ ਕੀਤੇ ਅਤੇ ਆਪਣੀ ਸਫਲਤਾ ਦੀ ਕਹਾਣੀ ਬਿਆਨ ਕਰਦਿਆਂ ਦੱਸਿਆ ਕਿ ਜੇ ਮਨੁੱਖ ਵਿੱਚ ਲਗਨ ਅਤੇ ਮਿਹਨਤ ਕਰਨ ਦੀ ਇੱਛਾ ਹੋਵੇ ਤਾਂ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਬੱਚਿਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸਿੱਖਿਆ ਅਤੇ ਸੰਘਰਸ਼ ਨਾਲ ਹਰ ਵਿਅਕਤੀ ਆਪਣੇ ਸੁਪਨੇ ਸਾਕਾਰ ਕਰ ਸਕਦਾ ਹੈ। ਉਨ੍ਹਾਂ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ ਬਹੁਤ ਜ਼ਰੂਰੀ ਦੱਸਿਆ।ਸਮਾਰੋਹ ਦੌਰਾਨ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਆਯੋਜਨ ਦੀ ਸਫਲਤਾ ਲਈ ਪ੍ਰਿੰਸੀਪਲ ਮੈਡਮ ਅਨੁਪਮਾ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਰਹਿਨੁਮਾਈ ਹੇਠ ਇਹ ਸੰਸਥਾ ਬੱਚਿਆਂ ਦੇ ਮਨੋਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਲਗਾਤਾਰ ਸ਼ਾਨਦਾਰ ਕੰਮ ਕਰ ਰਹੀ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


