ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।ਸਥਾਨਕ ਰੈੱਡ ਕਰਾਸ ਭਵਨ ਤੋਂ 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਯਾਤਰਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਸਗੋਂ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਕੇ ਰੱਖ ਦਿੱਤੀ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ।ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਇਸ ਯਾਤਰਾ ਦਾ ਪੂਰਾ ਲਾਭ ਲੈਂਦਿਆਂ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਜਿਹੀਆਂ ਯਾਤਰਾਵਾਂ ਬਹੁਤ ਲਾਹੇਵੰਦ ਹੁੰਦੀਆਂ ਹਨ, ਜੋ ਵਿਦਿਆਰਥੀ ਦੇ ਵਿੱਦਿਅਕ ਜੀਵਨ ਨੂੰ ਨਵਾਂ ਮੋੜ ਦੇ ਸਕਦੀਆਂ ਹਨ।ਉਨ੍ਹਾਂ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ ਜਲੰਧਰ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਫਿਲੌਰ ਅਤੇ ਆਦਮਪੁਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਜ਼ ਸਦਕਾ ਵਿਦਿਆਰਥੀ ਪੁਲਾੜ ਵਿਗਿਆਨ ਬਾਰੇ ਗਿਆਨ ਹਾਸਲ ਕਰ ਸਕਣਗੇ ਅਤੇ ਪੁਲਾੜ ਵਿਗਿਆਨੀ ਬਣ ਕੇ ਭਵਿੱਖ ਵਿੱਚ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥੀਆਂ ਵਿੱਚ 15 ਲੜਕੀਆਂ ਅਤੇ 10 ਲੜਕੇ ਸ਼ਾਮਲ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


