ਚੰਡੀਗੜ੍ਹ, 2 ਨਵੰਬਰ:ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ ।ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ।ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ। ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ “ਸਿੰਦੂਰ” ਤੋਂ ਬਾਅਦ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ ।ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੂਬੇ ਦੀ ਪੁਲਿਸ, ਇਥੋਂ ਦੇ ਨਾਗਰਿਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਭਲੀਭਾਂਤ ਜਾਣਦੀ ਹੈ ਕਿ ਆਮ ਸੁਰੱਖਿਆ ਉਪਾਅ ਇਸ ਤਰੀਕੇ ਨਾਲ ਕੀਤੇ ਜਾਣੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ। ਪ੍ਰਾਪਤ ਰਿਪੋਰਟਾਂ ਮੁਤਾਬਿਕ ਰਾਜ ਦੇ ਕਈ ਹਿੱਸਿਆਂ ਵਿੱਚ ਅਖ਼ਬਾਰਾਂ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਦੇ ਚਲਦਿਆਂ ਅਖ਼ਬਾਰਾਂ ਦੀ ਡਿਲੀਵਰੀ ਵਿੱਚ ਦੇਰੀ ਹੋਈ ਹੈ।ਪੰਜਾਬ ਪੁਲਿਸ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੁਰੱਖਿਆ ਜਾਂਚ ਦੌਰਾਨ, ਖਾਸ ਕਰਕੇ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਹੋਵੇ। ਇਸ ਦੇ ਨਾਲ ਹੀ, ਸੁਰੱਖਿਆ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਿੱਚ ਇੱਕ ਸਰਗਰਮ ਅਤੇ ਅੰਦਰੂਨੀ ਸੁਰੱਖਿਆ ਗਰਿੱਡ ਦੀ ਲੋੜ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


